ਬਠਿੰਡਾ, 23 ਜਨਵਰੀ (ਹੁਕਮ ਚੰਦ ਸ਼ਰਮਾ)-ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਚੋਣਾਂ ਵਾਲੇ ਦਿਨ 30 ਜਨਵਰੀ, 2012 ਨੂੰ 'ਪੇਡ ਹੋਲੀਡੇਅ' ਐਲਾਨਿਆ ਗਿਆ ਹੈ। ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਇਸ ਦਿਨ ਪੰਜਾਬ ਰਾਜ 'ਚ ਪੈਂਦੇ ਸਾਰੇ ਵਪਾਰਕ, ਸਨਅਤੀ ਜਾਂ ਹੋਰ ਕਿਸੇ ਵੀ ਪ੍ਰਕਾਰ ਦੇ ਅਦਾਰਿਆਂ ਦੇ ਸਾਰੇ ਕਰਮਚਾਰੀਆਂ ਨੂੰ ਛੁੱਟੀ ਹੋਵੇਗੀ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਹ ਨੋਟੀਫਿਕੇਸ਼ਨ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135ਬੀ ਦੀ ਉਪ ਧਾਰਾ 1 ਅਧੀਨ ਜਾਰੀ ਕੀਤਾ ਗਿਆ ਹੈ।
news from ajit
0 comments:
Post a Comment